VIRAL NEWS
Loading...
PUNJAB UPDATES

Search This Blog

ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

 ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਣ ਮਗਰੋਂ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ।ਇਸ ਦੌਰਾਨ ਧਾਰਮਿਕ ਸਥਾਨਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਜਾਂਚ ਕੀਤੀ ਗਈ।


ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਪੀਜ਼ ਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਥਾਣੇ ਦੇ ਵਧੀਕ ਐਸਐਚਓ ਦੀ ਅਗਵਾਈ ਹੇਠ ਇਕ ਟੀਮ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਧਾਰਮਿਕ ਸਥਾਨਾਂ ਦਾ ਦੌਰਾ ਕਰਨ ਲਈ ਤਾਇਨਾਤ ਕਰਨ ਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ।

ਇਸੇ ਦੇ ਚਲਦਿਆਂ 2800 ਪੁਲਿਸ ਮੁਲਾਜ਼ਮ ਦੀਆਂ 549 ਪੁਲਿਸ ਟੀਮਾਂ ਨੇ ਸੂਬੇ ਭਰ ਦੇ 7612 ਗੁਰਦੁਆਰਿਆਂ, 2236 ਮੰਦਰਾਂ ਤੇ 795 ਚਰਚਾਂ ਦੀ ਚੈਕਿੰਗ ਕੀਤੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਕਰਕੇ ਇਹ ਯਕੀਨੀ ਬਣਾਉਣ ਕਿ ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ।


ਉਨ੍ਹਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ ’ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ। ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਨਿਗਰਾਨੀ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲੀਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।



Comments