VIRAL NEWS
Loading...
PUNJAB UPDATES

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੋ ਦਿਨਾਂ ਰਾਸ਼ਟਰੀ ਸੋਗ ਦਾ ਐਲਾਨ, ਅੱਧਾ ਝੁਕਿਆ ਰਹੇਗਾ ਝੰਡਾ

 Parkash Singh Badal Death : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ (Parkash Singh Badal death) ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ।

ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। ਇਸ ਦੌਰਾਨ ਕੇਂਦਰ ਸਰਕਾਰ ਨੇ ਦੋ ਰੋਜ਼ਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ।



Comments