VIRAL NEWS
Loading...
PUNJAB UPDATES

ਜਾਣੋ ਪੰਜਾਬ ਅਤੇ ਦੇਸ਼ ਵਿੱਚ ਕੋਰੋਨਾ ਦੇ ਤਾਜਾ ਅੰਕੜੇ

 ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਘੱਟ ਦਰਜ ਕੀਤੀ ਜਾ ਰਹੀ ਹੈ ਤੇ ਦੇਸ਼ ਵਿੱਚ ਕੋਰੋਨਾ ਦੇ 2,961 ਨਵੇਂ ਮਾਮਲੇ ਦਰਜ ਹੋਏ ਹਨ, ਜਿਹਨਾਂ ਵਿੱਚੋਂ ਪੰਜਾਬ ਦੇ 77 ਮਾਮਲੇ ਹਨ।ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 2,961 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,967,250 ਹੋ ਚੁੱਕੇ ਹਨ।ਭਾਰਤ ਵਿੱਚ ਕੁੱਲ ਐਕਟਿਵ ਮਾਮਲੇ ਪਹਿਲਾਂ ਨਾਲੋਂ ਘੱਟ ਕੇ 33, 232 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 6,135 ਲੋਕ ਕੋਰੋਨਾ ਨੂੰ ਮਾਤ ਦੇ ਸਕੇ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਗਿਣਤੀ ਕੁੱਲ 4,44, 05, 550 ਹੋ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 36 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 642 ਹੋ ਚੁੱਕਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.75 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.12 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.63 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,198 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 2,961 ਨਵੇਂ ਕੋਰੋਨਾ ਮਾਮਲੇ ਦਰਜ, ਪੰਜਾਬ ਵਿੱਚ 77 ਨਵੇਂ ਮਾਮਲੇ, 3 ਮੌਤਾਂ

 ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 77 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 1.69 ਫੀਸਦੀ ਦਰਜ ਹੋਈ ਹੈ। ਉੱਥੇ ਹੀ, 20 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 10 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ 765 ਐਕਟਿਵ ਮਾਮਲੇ ਦਰਜ ਹੋਏ। ਇਕ ਮਰੀਜ਼ ਵੈਂਟੀਲੇਟਰ ਉੱਤੇ ਹੈ। ਉੱਥੇ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਹੁਸ਼ਿਆਰਪੁਰ ਵਿੱਚ 2 ਅਤੇ ਬਠਿੰਡਾ ਵਿੱਚ ਇਕ ਮਰੀਜ਼ ਦੀ ਮੌਤ ਹੋਈ ਹੈ।




Comments