VIRAL NEWS
Loading...
PUNJAB UPDATES

Search This Blog

ਬਠਿੰਡਾ-ਮਲੋਟ ਰੋਡ 'ਤੇ ਸੂਟਕੇਸ 'ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਬਠਿੰਡਾ (ਪੰਜਾਬ): ਬਠਿੰਡਾ ਵਿੱਚ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਬਠਿੰਡਾ-ਮਲੋਟ ਰੋਡ 'ਤੇ ਇੱਕ ਅਟੈਚੀ ਕੇਸ (ਸੂਟਕੇਸ) ਵਿੱਚੋਂ ਇੱਕ ਅਣਪਛਾਤੀ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸ.ਪੀ. (ਇਨਵੈਸਟੀਗੇਸ਼ਨ) ਜਸਮੀਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 12 ਵਜੇ ਸਦਰ ਬਠਿੰਡਾ ਦੇ ਐਸ.ਐਚ.ਓ. ਨੂੰ ਸੂਚਨਾ ਮਿਲੀ ਸੀ ਕਿ ਸੜਕ ਕਿਨਾਰੇ ਇੱਕ ਲਾਵਾਰਿਸ ਅਟੈਚੀ ਪਿਆ ਹੈ। ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਦੋਂ ਜਾਂਚ ਕੀਤੀ ਤਾਂ ਉਸ ਵਿੱਚੋਂ ਇੱਕ ਨੌਜਵਾਨ ਕੁੜੀ ਦੀ ਲਾਸ਼ ਮਿਲੀ।

ਪੁਲਿਸ ਵੱਲੋਂ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ ਤਾਂ ਜੋ ਬਾਰੀਕੀ ਨਾਲ ਸਬੂਤ ਇਕੱਠੇ ਕੀਤੇ ਜਾ ਸਕਣ। ਫਿਲਹਾਲ ਲਾਸ਼ ਨੂੰ ਪਛਾਣ ਲਈ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।


ਪੰਜਾਬ ਪੁਲਿਸ ਵਲੋਂ ਜਾਣਕਾਰੀ

Comments