VIRAL NEWS
Loading...
PUNJAB UPDATES

Search This Blog

ਜੰਡੂ ਸਿੰਘਾ ਵਿਖੇ 25 ਅਕਤੂਬਰ ਨੂੰ ਲੱਗੇਗਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ, ਐਨਕਾਂ ਤੇ ਦਵਾਈਆਂ ਵੀ ਮਿਲਣਗੀਆਂ ਮੁਫ਼ਤ



ਪੰਜਾਬ ਲਾਈਵ ਅੱਪਡੇਟ | ਜੰਡੂ ਸਿੰਘਾ

ਜੰਡੂ ਸਿੰਘਾ ਵਿਖੇ 25 ਅਕਤੂਬਰ ਨੂੰ ਲੱਗੇਗਾ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ, ਐਨਕਾਂ ਤੇ ਦਵਾਈਆਂ ਵੀ ਮਿਲਣਗੀਆਂ ਮੁਫ਼ਤ

ਜੰਡੂ ਸਿੰਘਾ: ਸੰਤ ਬਾਬਾ ਸੁੰਦਰ ਸਿੰਘ ਜੀ ਦੀ ਯਾਦ ਵਿੱਚ ਸਰਬੱਤ ਭਲਾ ਚੈਰੀਟੇਬਲ ਸੋਸਾਇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਜਗੀਰ ਸਿੰਘ ਜੀ ਦੀ ਅਗਵਾਈ ਹੇਠ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਕੈਂਪ 25 ਅਕਤੂਬਰ 2026, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜੰਡੂ ਸਿੰਘਾ ਵਿਖੇ ਲਗਾਇਆ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਲੋੜਵੰਦਾਂ ਨੂੰ ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਲੋੜ ਅਨੁਸਾਰ ਅੱਖਾਂ ਦੇ ਆਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।

ਸੋਸਾਇਟੀ ਵੱਲੋਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋੜਵੰਦਾਂ ਤੱਕ ਇਸ ਸਹੂਲਤ ਦੀ ਜਾਣਕਾਰੀ ਪਹੁੰਚਾਉਣ।

ਵਧੇਰੇ ਜਾਣਕਾਰੀ ਲਈ ਸੰਪਰਕ ਕਰੋ: 9915545963, 7087085041

ਪੰਜਾਬ ਲਾਈਵ ਅੱਪਡੇਟ, ਜੰਡੂ ਸਿੰਘਾ ਤੋਂ।


Comments