ਲਾਹੌਰ, 9 ਨਵੰਬਰ 2026, ਪੰਜਾਬ ਲਾਈਵ ਅੱਪਡੇਟ: ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ 1947 ਦੀ ਵੰਡ ਤੋਂ ਬੰਦ ਪਏ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਕਰੀਬ 79 ਸਾਲਾਂ ਦੇ ਲੰਬੇ ਅਰਸੇ ਬਾਅਦ ਐਤਵਾਰ ਨੂੰ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਇਸ ਫ਼ੈਸਲੇ ਨਾਲ ਹੁਣ ਸਿੱਖ ਸੰਗਤਾਂ ਇਸ ਪਵਿੱਤਰ ਅਸਥਾਨ 'ਤੇ ਪਹੁੰਚ ਕੇ ਮੱਥਾ ਟੇਕ ਸਕਣਗੀਆਂ।
ਟੈਂਪਲ ਰੋਡ 'ਤੇ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੁੜ ਖੋਲ੍ਹਣ ਮੌਕੇ ਸਿੱਖ ਧਾਰਮਿਕ ਰਵਾਇਤਾਂ ਅਨੁਸਾਰ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਪਾਵਨ ਮੌਕੇ 'ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਜ਼ਿਕਰਯੋਗ ਹੈ ਕਿ ਲਾਹੌਰ ਦੇ ਟੈਂਪਲ ਰੋਡ 'ਤੇ ਸਥਿਤ ਇਹ ਇਤਿਹਾਸਕ ਗੁਰਦੁਆਰਾ ਸਾਹਿਬ ਦਸ ਸਿੱਖ ਗੁਰੂਆਂ ਵਿੱਚੋਂ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (1595-1644) ਦੀ ਲਾਹੌਰ ਫੇਰੀ ਨਾਲ ਜੁੜਿਆ ਹੋਇਆ ਹੈ। ਲੰਬੇ ਸਮੇਂ ਬਾਅਦ ਇਸ ਅਸਥਾਨ ਦੇ ਦਰਵਾਜ਼ੇ ਖੁੱਲ੍ਹਣ ਨਾਲ ਸਮੁੱਚੇ ਸਿੱਖ ਜਗਤ ਵਿੱਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
.png)
0 Comments