🔴 BREAKING NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...

ਹਨੀ ਜੋਸ਼ੀ ਬਣੇ ਪੰਜਾਬ ਯੂਥ ਕਾਂਗਰਸ ਦੇ ਮੀਡੀਆ ਚੇਅਰਮੈਨ: ਨਵੀਂ ਨਿਯੁਕਤੀ 'ਤੇ ਵਧਾਈਆਂ ਦਾ ਦੌਰ ਸ਼ੁਰੂ

 

ਜਲੰਧਰ/ਚੰਡੀਗੜ੍ਹ, 7 ਨਵੰਬਰ 2026, ਪੰਜਾਬ ਲਾਈਵ ਅੱਪਡੇਟ: ਪੰਜਾਬ ਯੂਥ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀ ਕਰਦਿਆਂ ਸੀਨੀਅਰ ਯੂਥ ਕਾਂਗਰਸੀ ਆਗੂ ਹਨੀ ਜੋਸ਼ੀ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਡੀਆ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਨੀ ਜੋਸ਼ੀ ਇਸ ਤੋਂ ਪਹਿਲਾਂ ਜਲੰਧਰ ਰੂਰਲ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਲੰਮਾ ਸਮਾਂ ਜ਼ਮੀਨੀ ਪੱਧਰ 'ਤੇ ਸਰਗਰਮ ਰਹਿ ਕੇ ਸੰਗਠਨ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਲੰਬੇ ਤਜਰਬੇ ਨੂੰ ਦੇਖਦਿਆਂ ਹਾਈਕਮਾਂਡ ਵੱਲੋਂ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਨਵੀਂ ਨਿਯੁਕਤੀ ਉਪਰੰਤ ਪਾਰਟੀ ਲੀਡਰਸ਼ਿਪ, ਸਾਥੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਸਾਥੀ ਆਗੂਆਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਹਨੀ ਜੋਸ਼ੀ ਆਪਣੀ ਮਿਹਨਤ, ਲਗਨ ਅਤੇ ਤਜਰਬੇ ਸਦਕਾ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਇਸ ਤਾਇਨਾਤੀ ਨਾਲ ਪੰਜਾਬ ਭਰ ਵਿੱਚ ਨੌਜਵਾਨਾਂ ਦੀ ਆਵਾਜ਼ ਹੋਰ ਬੁਲੰਦ ਹੋਵੇਗੀ।

ਯੂਥ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੇ ਉਮੀਦ ਪ੍ਰਗਟਾਈ ਹੈ ਕਿ ਮੀਡੀਆ ਵਿਭਾਗ ਦੇ ਮੁਖੀ ਵਜੋਂ ਹਨੀ ਜੋਸ਼ੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਮੁੱਦਿਆਂ ਨੂੰ ਸੋਸ਼ਲ ਅਤੇ ਮੁੱਖ ਧਾਰਾ ਦੇ ਮੀਡੀਆ ਰਾਹੀਂ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਜਲੰਧਰ ਦਿਹਾਤੀ ਸਮੇਤ ਪੂਰੇ ਪੰਜਾਬ ਦੇ ਕਾਂਗਰਸੀ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ

।

Post a Comment

0 Comments

🔴 BREAKING NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...