🔴 BREAKING NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...

ਲਾਹੌਰ ਵਿਸ਼ਵ ਪੰਜਾਬੀ ਕਾਨਫਰੰਸ: ਪਾਕਿਸਤਾਨ ਨੇ ਭਗਵੰਤ ਮਾਨ ਨੂੰ ਵੀਜ਼ਾ ਦੇਣ ਦਾ ਦਿੱਤਾ ਸੰਕੇਤ, ਕੇਂਦਰ ਦੀ ਮਨਜ਼ੂਰੀ 'ਤੇ ਟਿਕੀਆਂ ਨਜ਼ਰਾਂ

 


ਚੰਡੀਗੜ੍ਹ/ਇਸਲਾਮਾਬਾਦ, 7 ਨਵੰਬਰ 2026, ਪੰਜਾਬ ਲਾਈਵ ਅੱਪਡੇਟ: ਪਾਕਿਸਤਾਨ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸੇ ਮਹੀਨੇ ਲਾਹੌਰ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਿਰਕਤ ਕਰਨ ਦੇ ਚਾਹਵਾਨ ਹਨ, ਤਾਂ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ ਤੇ ਸਕਾਰਾਤਮਕ ਵਿਚਾਰ ਕੀਤਾ ਜਾਵੇਗਾ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸੱਜਾਦ ਹੈਦਰ ਖ਼ਾਨ ਨੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਅਰਜ਼ੀ ਦਿੱਤੇ ਜਾਣ ਤੇ ਸਰਕਾਰ ਹਾਂ-ਪੱਖੀ ਰੁਖ਼ ਅਪਣਾਏਗੀ। ਹਾਲਾਂਕਿ, ਉਨ੍ਹਾਂ ਇਹ ਵੀ ਸਾਫ਼ ਕਰ ਦਿੱਤਾ ਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੇ ਪਾਕਿਸਤਾਨ ਦੌਰੇ ਨੂੰ ਮਨਜ਼ੂਰੀ ਦਿੱਤੀ ਜਾਣਾ ਇੱਕ ਵੱਖਰਾ ਮਾਮਲਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਦੱਸਿਆ ਸੀ ਕਿ ਉਨ੍ਹਾਂ ਨੂੰ 27 ਨਵੰਬਰ ਨੂੰ ਲਾਹੌਰ ਵਿੱਚ ਹੋਣ ਵਾਲੀ ਕਾਨਫਰੰਸ ਲਈ ਸੱਦਾ ਪੱਤਰ ਮਿਲ ਚੁੱਕਾ ਹੈ। ਉਨ੍ਹਾਂ ਸਾਂਝੇ ਸੱਭਿਆਚਾਰ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਇੱਧਰੋਂ ਕਈ ਨਾਮਵਰ ਸ਼ਾਇਰ ਅਤੇ ਸਾਹਿਤਕਾਰ ਵੀ ਸ਼ਿਰਕਤ ਕਰਨਗੇ, ਪਰ ਨਾਲ ਹੀ ਉਨ੍ਹਾਂ ਇਹ ਸ਼ੰਕਾ ਵੀ ਪ੍ਰਗਟਾਈ ਸੀ ਕਿ ਕੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਸਰਹੱਦ ਪਾਰ ਜਾਣ ਦੀ ਆਗਿਆ ਮਿਲੇਗੀ ਜਾਂ ਨਹੀਂ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਜੇਕਰ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਦਾ ਹੈ ਤਾਂ ਉਹ ਪੰਜਾਬ ਵਿਧਾਨ ਸਭਾ ਦੇ ਸਮੂਹ ਵਿਧਾਇਕਾਂ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲਾ ਇਹ ਵੀਜ਼ਾ-ਮੁਕਤ ਲਾਂਘਾ ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਮਈ 2025 ਤੋਂ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਬੰਦ ਪਿਆ ਹੈ।


Post a Comment

0 Comments

🔴 BREAKING NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...