🔴 BREAKING NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...

ਜਨਵਰੀ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ: ਫਰਵਰੀ ਦੇ ਅੰਤ ਜਾਂ ਮਾਰਚ ਦੇ ਪਹਿਲੇ ਹਫ਼ਤੇ ਪੈ ਸਕਦੀਆਂ ਹਨ ਵੋਟਾਂ


ਚੰਡੀਗੜ੍ਹ, 9 ਨਵੰਬਰ 2026, ਪੰਜਾਬ ਲਾਈਵ ਅੱਪਡੇਟ: ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੇ ਜ਼ੋਰ ਫੜ ਲਿਆ ਹੈ ਅਤੇ ਸਿਆਸੀ ਹਲਕਿਆਂ ਵਿੱਚ ਚੋਣ ਪ੍ਰੋਗਰਾਮ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਅਨੁਸਾਰ ਭਾਰਤੀ ਚੋਣ ਕਮਿਸ਼ਨ ਵੱਲੋਂ ਜਨਵਰੀ 2027 ਦੇ ਪਹਿਲੇ ਹਫ਼ਤੇ ਵਿੱਚ ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ। ਚੋਣਾਂ ਦਾ ਐਲਾਨ ਹੁੰਦੇ ਹੀ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਵੋਟਿੰਗ ਦੀ ਪ੍ਰਕਿਰਿਆ ਫਰਵਰੀ ਦੇ ਆਖ਼ਰੀ ਹਫ਼ਤੇ ਜਾਂ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਕਰਵਾਈ ਜਾ ਸਕਦੀ ਹੈ। ਚੋਣ ਕਮਿਸ਼ਨ ਵੱਲੋਂ ਬੋਰਡ ਪ੍ਰੀਖਿਆਵਾਂ, ਮੌਸਮ ਅਤੇ ਸੁਰੱਖਿਆ ਬਲਾਂ ਦੀ ਉਪਲਬਧਤਾ ਨੂੰ ਧਿਆਨ ਵਿੱਚ ਰੱਖਦਿਆਂ ਵੋਟਿੰਗ ਦੀਆਂ ਤਰੀਕਾਂ ਤੈਅ ਕੀਤੀਆਂ ਜਾਣਗੀਆਂ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਹੋਣ ਵਾਲੀ ਇਸ ਚੋਣ ਜੰਗ ਵਿੱਚ ਮੁੱਖ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ।
ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਦੇ ਅਧਿਕਾਰੀਆਂ ਅਤੇ ਚੋਣ ਕਮਿਸ਼ਨਰਾਂ ਦੀ ਉੱਚ ਪੱਧਰੀ ਟੀਮ ਇਸੇ ਮਹੀਨੇ ਪੰਜਾਬ ਦਾ ਦੌਰਾ ਕਰਨ ਜਾ ਰਹੀ ਹੈ। ਇਸ ਦੌਰੇ ਦੌਰਾਨ ਟੀਮ ਵੱਲੋਂ ਸੂਬੇ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗਾਂ ਕਰਕੇ ਕਾਨੂੰਨ-ਵਿਵਸਥਾ ਅਤੇ ਪੋਲਿੰਗ ਬੂਥਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ।


 

Post a Comment

0 Comments

🔴 BREAKING NEWS
ਤਾਜ਼ਾ ਖ਼ਬਰਾਂ ਲੋਡ ਹੋ ਰਹੀਆਂ ਹਨ...