ਵਾਸ਼ਿੰਗਟਨ, 7 ਨਵੰਬਰ 2026, ਪੰਜਾਬ ਲਾਈਵ ਅੱਪਡੇਟ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਬੜੀ ਧੂਮਧਾਮ ਨਾਲ ਦਿਵਾਲੀ ਦਾ ਤਿਉਹਾਰ ਮਨਾਇਆ। ਇਸ ਖਾਸ ਮੌਕੇ 'ਤੇ ਉਨ੍ਹਾਂ ਨੇ ਓਵਲ ਆਫਿਸ ਵਿੱਚ ਭਾਰਤੀ ਮੂਲ ਦੇ ਅਧਿਕਾਰੀਆਂ ਅਤੇ ਪ੍ਰਮੁੱਖ ਕਾਰੋਬਾਰੀਆਂ ਨਾਲ ਮਿਲ ਕੇ ਰਵਾਇਤੀ ਦੀਵਾ ਜਗਾਇਆ। ਸਮਾਰੋਹ ਦੌਰਾਨ ਡੋਨਾਲਡ ਟਰੰਪ ਨੂੰ ਧਾਰਮਿਕ ਸਤਿਕਾਰ ਵਜੋਂ ਹਨੂੰਮਾਨ ਚਾਲੀਸਾ ਦੀ ਇੱਕ ਪਵਿੱਤਰ ਕਾਪੀ ਵੀ ਭੇਟ ਕੀਤੀ ਗਈ।
ਇਸ ਦਿਵਾਲੀ ਸਮਾਰੋਹ ਵਿੱਚ ਟਰੰਪ ਪ੍ਰਸ਼ਾਸਨ ਵਿੱਚ ਸ਼ਾਮਲ ਭਾਰਤੀ ਮੂਲ ਦੇ ਉੱਚ ਅਧਿਕਾਰੀ, ਉੱਘੇ ਕਾਰੋਬਾਰੀ ਅਤੇ ਵੱਡੀਆਂ ਕੰਪਨੀਆਂ ਦੇ ਸੀਈਓ (CEO) ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਸਮਾਗਮ ਵਿੱਚ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤਰਾ ਅਤੇ ਵਿਸ਼ਵ ਪ੍ਰਸਿੱਧ ਸ਼ੈੱਫ ਵਿਕਾਸ ਖੰਨਾ ਨੇ ਵੀ ਸ਼ਿਰਕਤ ਕੀਤੀ, ਜਿਸ ਨਾਲ ਇਸ ਜਸ਼ਨ ਦੀ ਰੌਣਕ ਹੋਰ ਵਧ ਗਈ।
ਸਮਾਰੋਹ ਦੌਰਾਨ ਭਾਰਤੀ ਕਾਰੋਬਾਰੀਆਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 'ਜੁਗ-ਜੁਗ ਜੀਓ' ਦਾ ਆਸ਼ੀਰਵਾਦ ਦਿੱਤਾ ਅਤੇ ਭਾਰਤ ਤੇ ਅਮਰੀਕਾ ਦੀ ਦੋਸਤੀ ਹੋਰ ਮਜ਼ਬੂਤ ਹੋਣ ਦੀ ਕਾਮਨਾ ਕੀਤੀ। ਟਰੰਪ ਨੇ ਵੀ ਭਾਰਤੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

0 Comments